ਸੈਕਸ ਸ਼ੋਸ਼ਣ ਦੇ ਦੋਸ਼ਾਂ ਹੇਠ ਕੇਂਦਰੀ ਮੰਤਰੀ ਦਾ ਅਸਤੀਫ਼ਾ


ਕਈ ਮਹਿਲਾ ਪੱਤਰਕਾਰਾਂ ਵੱਲੋਂ ਲਾਏ ਗਏ ਦੁਰ-ਵਿਹਾਰ ਦੇ ਦੋਸ਼ਾਂ ਵਿੱਚ ਘਿਰੇ ਹੋਏ ਭਾਰਤ ਦੇ ਵਿਦੇਸ਼ ਮਾਮਲਿਆਂ ਬਾਰੇ ਰਾਜ ਮੰਤਰੀ ਐਮ ਜੇ ਅਕਬਰ ਨੇ ਅਸਤੀਫ਼ਾ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਤੀਫ਼ਾ ਰਾਸ਼ਟਰਪਤੀ ਕੋਲ ਭੇਜ ਦਿੱਤਾ, ਜਿਨ੍ਹਾਂ ਨੇ ਪ੍ਰਵਾਨ ਕਰ ਲਿਆ ਹੈ।
ਕਿਸੇ ਵਕਤ ਦੇ ਪ੍ਰਮੁੱਖ ਪੱਤਰਕਾਰ ਤੋਂ ਸਿਆਸਤ ਵਿੱਚ ਆਏ 67 ਸਾਲਾ ਐਮ ਜੇ ਅਕਬਰ ਨੇ ਪੱਤਰਕਾਰ ਪ੍ਰਿਆ ਰਮਾਨੀ ਦੇ ਖ਼ਿਲਾਫ਼ ਦਾਇਰ ਕੀਤੇ ਅਪਰਾਧਿਕ ਮਾਣ-ਹਾਨੀ ਦੇ ਕੇਸ ਦੀ ਸੁਣਵਾਈ ਤੋਂ ਇਕ ਦਿਨ ਪਹਿਲਾਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਿਆ ਨੇ ਦੋਸ਼ ਲਾਇਆ ਸੀ ਕਿ 20 ਸਾਲ ਪਹਿਲਾਂ ਅਕਬਰ ਨੇ ਅਖਬਾਰ ਦਾ ਸੰਪਾਦਕ ਹੁੰਦੇ ਸਮੇਂ ਉਸ ਨਾਲ ਦੁਰ-ਵਿਹਾਰ ਕੀਤਾ ਸੀ। ਐਮ ਜੇ ਅਕਬਰ ਨੇ ਆਪਣੇ ਸੰਖੇਪ ਬਿਆਨ ਵਿਚ ਕਿਹਾ, ‘ਮੈਂ ਇਸ ਅਹੁਦੇ ਤੋਂ ਲਾਂਭੇ ਹੋ ਕੇ ਨਿੱਜੀ ਹੈਸੀਅਤ ਵਿਚ ਆਪਣੇ ਉੱਤੇ ਲੱਗੇ ਦੋਸ਼ਾਂ ਦਾ ਸਾਹਮਣਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਮੈਂ ਵਿਦੇਸ਼ ਮਾਮਲਿਆਂ ਦੇ ਰਾਜ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਸ਼ੁਕਰ ਗੁਜ਼ਾਰ ਹਾਂ ਕਿ ਉਨ੍ਹਾਂ ਮੈਨੂੰ ਦੇਸ਼ ਦੀ ਸੇਵਾ ਦਾ ਮੌਕਾ ਦਿੱਤਾ ਸੀ।’
ਵਰਨਣ ਯੋਗ ਹੈ ਕਿ ਪਿਛਲੇ ਦਸ ਕੁ ਦਿਨਾਂ ਵਿਚ ਘੱਟੋ ਘੱਟ 20 ਔਰਤਾਂ ਨੇ ਸਾਹਮਣੇ ਆ ਕੇ ਆਪਣੀ ਹੱਡ ਬੀਤੀ ਸੁਣਾਈ ਸੀ ਕਿ ਕਿਵੇਂ ਵੱਖ ਵੱਖ ਅਖ਼ਬਾਰਾਂ ਦੇ ਸੰਪਾਦਕ ਹੁੰਦੇ ਹੋਏ ਐਮ ਜੇ ਅਕਬਰ ਨੇ ਉਨ੍ਹਾਂ ਨਾਲ ਜਿਨਸੀ ਦੁਰ-ਵਿਹਾਰ ਕੀਤਾ ਸੀ। ਇਸ ਪਿੱਛੋਂ ਵਿਰੋਧੀ ਪਾਰਟੀਆਂ ਅਤੇ ਕਈ ਮੀਡੀਆ ਅਦਾਰੇ ਉਨ੍ਹਾਂ ਦਾ ਅਸਤੀਫ਼ਾ ਮੰਗ ਰਹੇ ਸਨ। ਅਕਬਰ ਦੇ ਅਸਤੀਫ਼ੇ ਉੱਤੇ ਪੱਤਰਕਾਰ ਪ੍ਰਿਆ ਰਮਾਨੀ ਨੇ ਟਵੀਟ ਕਰ ਕੇ ਕਿਹਾ, ‘ਐਮ ਜੇ ਅਕਬਰ ਦੇ ਅਸਤੀਫ਼ੇ ਨਾਲ ਔਰਤ ਨਾਤੇ ਸਾਡੇ ਪੱਖ ਦੀ ਪੁਸ਼ਟੀ ਹੋਈ ਹੈ। ਮੈਂ ਵੀ ਉਸ ਦਿਨ ਦੀ ਉਡੀਕ ਕਰ ਰਹੀ ਹਾਂ, ਜਦੋਂ ਅਦਾਲਤ `ਚੋਂ ਮੈਨੂੰ ਨਿਆਂ ਮਿਲੇਗਾ।’

you want to buy a car or death ?

Comments

Popular posts from this blog

ਜਗਮੀਤ ਸਿੰਘ ਲਈ ਅਸਾਨ ਨਹੀਂ ਹੋਵੇਗੀ ਰਾਹ

Taanaji-The Unsung Warrior Full Movie HD 720p Review In Punjabi Eng

Total collapse of law and order in state